Skip to main content
ਕੈਪਟਨ ਸਰਕਾਰ 'ਤੇ ਬਾਦਲਾਂ ਵਾਲੇ 'ਔਝੜੇ ਰਾਹੀਂ' ਪੈਣ ਦਾ ਦੋਸ਼
ਜੈਤੋ, 25 ਮਈ (ਭੋਲਾ ਸ਼ਰਮਾ)-'ਆਪ' ਨਾਲ ਸਬੰਧਿਤ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਕੈਪਟਨ ਸਰਕਾਰ ਉੱਪਰ ਬਾਦਲ ਸਰਕਾਰ ਦੇ ਨਕਸ਼ੇ ਕਦਮਾਂ 'ਤੇ ਤੁਰਨ ਦਾ ਦੋਸ਼ ਲਾਇਆ ਹੈ | ਉਨ੍ਹਾਂ ਸਰਕਾਰ ਨੂੰ ਸਲਾਹ ਦਿੱਤੀ ਕਿ ਪ੍ਰਸ਼ਾਸਕੀ ਢਿੱਲ ਤੋਂ ਗੁਰੇਜ਼ ਕਰੇ ਅਤੇ ਇਸੇ ਵਜ੍ਹਾ ਕਾਰਨ ਪਿਛਲੀ ਸਰਕਾਰ ਮੂਧੇ ਮੂੰਹ ਡਿੱਗੀ ਸੀ | ਵਿਧਾਇਕ ਨੇ ਅਹਿਮ ਐਲਾਨ ਕੀਤਾ ਕਿ ਉਹ ਇਸ ਵਾਰ ਬਾਰ੍ਹਵੀਂ ਦੀ ਪ੍ਰੀਖਿਆ ਵਿਚ 80 ਫ਼ੀਸਦੀ ਤੋਂ ਵੱਧ ਅੰਕ ਲੈਣ ਵਾਲੇ ਹਲਕਾ ਜੈਤੋ ਨਾਲ ਸਬੰਧਿਤ ਸਾਰੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਗੇ | ਉਨ੍ਹਾਂ ਇਸ ਮਿਸ਼ਨ ਦੀ ਪੂਰਤੀ ਲਈ ਸਕੂਲ ਪ੍ਰਬੰਧਕਾਂ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ | ਵਿਧਾਇਕ ਨੇ ਆਖਿਆ ਕਿ ਬੇਲਗ਼ਾਮ ਹੋਏ ਪ੍ਰਸ਼ਾਸਕੀ ਢਾਂਚੇ 'ਤੇ ਅਮਰਿੰਦਰ ਵਜ਼ਾਰਤ ਦੀ ਬਿਲਕੁਲ ਵੀ ਪਕੜ ਨਹੀਂ | ਸਰਕਾਰੀ ਅਦਾਰਿਆਂ 'ਚ ਰਿਸ਼ਵਤ ਤੇ ਸਿਫ਼ਾਰਸ਼ ਤੋਂ ਬਗ਼ੈਰ ਆਮ ਆਦਮੀ ਦੀ ਸੁਣਵਾਈ ਨਹੀਂ | ਉਨ੍ਹਾਂ ਕੈਪਟਨ ਸਰਕਾਰ ਨੂੰ ਸਲਾਹ ਦਿੰਦਿਆਂ ਸਹੀ ਮਾਇਨਿਆਂ ਵਾਲਾ ਲੋਕ ਰਾਜ ਦੇਣ ਲਈ ਕਿਹਾ | ਇਸ ਮੌਕੇ ਮਨਿੰਦਰਜੀਤ ਸਿੱਧੂ, ਗੁਰਤੇਜ ਸਿੰਘ ਖ਼ਾਲਸਾ ਸਮੇਤ ਕਈ ਮੁਕਾਮੀ ਆਗੂ ਹਾਜ਼ਰ ਸਨ |

Comments

Popular posts from this blog

ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਣ ਸਮੇ ਆਮ ਆਦਮੀ ਪਾਰਟੀ ਦੇ ਵਲੰਟੀਅਰ  ।   ਫੋਟੋ : ਗੁਰਤੇਜ ਸਿੰਘ ਖਾਲਸਾ 'ਆਪ" ਵਲੋਂ ਰਾਣਾ ਗੁਰਜੀਤ ਦੇ ਖਿਲਾਫ ਕਾਰਵਾਈ ਲਈ ਕੈਪਟਨ ਦਾ ਪੁਤਲਾ ਸਾੜਿਆ । ਜੈਤੋ, 8 ਜੂਨ (ਗੁਰਤੇਜ ਸਿੰਘ ਖਾਲਸਾ) - ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ, ਵਿਧਾਇਕਾਂ, ਨੇਤਾਵਾਂ ਅਤੇ ਵਲੰਟੀਅਰ ਨੇ ਅੱਜ ਇਥੇ ਡਿਪਟੀ ਕਮਿਸ਼ਨਰ ਦੇ ਦਫਤਰ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਅਤੇ ਪੰਜਾਬ ਦੇ ਰਾਣਾ ਗੁਰਜੀਤ ਦੀ ਸੁਰੱਖਿਆ ਲਈ ਦੋਸ਼ ਲਗਾਏ । ਪ੍ਰਦਰਸ਼ਨ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਾਧੂ ਸਿੰਘ ਨੇ ਕਿਹਾ ਕਿ ਕਾਂਗਰਸ  ਨੇ ਪੰਜਾਬ ਨੂੰ ਲੁੱਟਣ ਦੇ ਮਾਮਲਿਆਂ  ਵਿੱਚ ਅਕਾਲੀਆਂ ਨੂੰ ਨੂੰ ਵੀ ਮਾਤ ਪਾ ਦਿਤੀ ਹੈ । ਅਕਾਲੀ ਅਤੇ ਕਾਂਗਰਸ ਪੰਜਾਬ ਵਿਚ ਵਪਾਰ ਕਰ ਰਹੇ ਹਨ । ਕੁਝ ਕਾਂਗਰਸੀ ਨੇਤਾਵਾਂ ਨੇ ਰੇਤ, ਸ਼ਰਾਬ ਅਤੇ ਆਵਾਜਾਈ ਨਾਲ ਪੂਰੀ ਤਰ੍ਹਾਂ ਕਬਜ਼ਾ ਕੀਤਾ ਹੋਇਆ ਹੈ । ਵਿਧਾਇਕ ਕੁਲਤਾਰ ਸਿੰਘ ਸੰਧਵਾਂ  ਨੇ ਦੋਸ਼ ਲਾਇਆ ਕਿ ਅਕਾਲੀਆਂ ਦੀ ਤਰ੍ਹਾਂ ਕਾਂਗਰਸ ਨੇ ਪੂਰੀ ਤਰ੍ਹਾਂ ਪੁਲਿਸ ਦਾ ਸਿਆਸੀਕਰਨ ਕੀਤਾ ਹੈ । ਜੈਤੋ ਦੇ ਐਮ.ਐਲ.ਏ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਕਾਂਗਰਸੀ ਆਗੂਆਂ ਦੇ ਘਰ ਸਰਕਾਰੀ ਦਫਤਰ ਚੱਲ ਰਹੇ ਹਨ । ਆਪ ਨੇਤਾ ਗੁਰਦਿਤ ਸਿੰਘ ਸੇਖੋਂ, ਨਵਜੋਤ ਕੌਰ ਲੰਬੀ, ਸ਼ਿਵੇਂਦਰ ਪਾਲ ਸਿੰਘ ਸੰਧੂ ਅਤੇ ਪ੍ਰਿੰਸੀਪਲ ਬਲਦੇਵ ਸਿੰਘ ਅਜ਼ਾਦ ਨੇ...
ਇਨਸਾਫ ਲੈਣ ਲਈ ਇਹ ਜੱਜ ਵੀ ਸੜਕ 'ਤੇ ਬੈਠ ਗਿਆ.. ਰਤਲਾਮ (ਮੱਧ ਪ੍ਰਦੇਸ਼): ਭਾਰਤ ਦਾ ਹਾਲ ਇਹ ਹੈ ਕਿ ਇਨਸਾਫ ਲੈਣ ਲਈ ਜੱਜਾਂ ਨੂੰ ਵੀ ਸੜਕਾਂ ‘ਤੇ ਆਉਣਾ ਪੈ ਰਿਹਾ ਹੈ। ਸਵਾ ਸਾਲ ਵਿੱਚ ਚਾਰ ਤਬਾਦਲੇ ਕੀਤੇ ਜਾਣ ਦੇ ਵਿਰੋਧ ਵਿੱਚ ਮੱਧ ਪ੍ਰਦੇਸ਼ ਹਾਈ ਕੋਰਟ ਜਬਲਪੁਰ ਦੇ ਵਿਹੜੇ ਵਿੱਚ ਧਰਨਾ ਦੇ ਕੇ ਚਰਚਾ ਵਿੱਚ ਆਏ ਸਸਪੈਂਡ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਏ ਡੀ ਜੇ ਰਾਜਿੰਦਰਕੁਮਾਰ ਸ੍ਰੀਵਾਸ ਨੇ ਕੱਲ੍ਹ ਆਪਣੀ ਸਸਪੈਨਸ਼ਨ ਵਿਰੁੱਧ ਨੀਮਚ ਤੋਂ ਜਬਲਪੁਰ ਤੱਕ ਸਾਈਕਲ ਤੋਂ ਨਿਆਂਯਾਤਰਾ ਸ਼ੁਰੂ ਕੀਤੀ। ਇਸ ਤੋਂ ਪਹਿਲਾਂ ਸ੍ਰੀਵਾਸ ਨੇ ਦੱਸਿਆ, ਮੈਂ ਸਾਈਕਲ ‘ਤੇ ਸੱਤ ਸੌ ਕਿਲੋਮੀਟਰ ਲੰਮੀ ਨਿਆਂ ਯਾਤਰਾ ‘ਤੇ ਜਾ ਰਿਹਾ  ਹਾਂ। ਜਬਲਪੁਰ ਪਹੁੰਚ ਕੇ ਮੈਂ ਸੱਤਿਆਗ੍ਰਹਿ ਕਰਾਂਗਾ। ਰਤਲਾਮ ਦੇ ਵਾਸੀ ਸ੍ਰੀਵਾਸ 15 ਮਹੀਨਿਆਂ ਦੇ ਸਮੇਂ ਵਿੱਚ ਚੌਥਾ ਤਬਾਦਲਾ ਕੀਤੇ ਜਾਣ ਦੇ ਵਿਰੁੱਧ ਹਾਈ ਕੋਰਟ ਸਾਹਮਣੇ ਇੱਕ ਅਗਸਤ ਨੂੰ ਅਣਮਿੱਥੇ ਧਰਨੇ ‘ਤੇ ਬੈਠੇ ਸਨ, ਪਰ ਤੀਜੇ ਦਿਨ ਹੀ ਧਰਨਾ ਖਤਮ ਕਰ ਦਿੱਤਾ ਸੀ। ਜਬਲਪੁਰ ਤੋਂ ਨੀਮਚ ਤਬਾਦਲਾ ਹੋਣ ਦਾ ਹੁਕਮ ਮਿਲਣ ਤੋਂ ਬਾਅਦ ਸ੍ਰੀਵਾਸ ਨੇ ਅੱਠ ਅਗਸਤ ਨੂੰ ਨੀਮਚ ਏ ਡੀ ਜੇ ਦਾ ਚਾਰਜ ਸੰਭਾਲਿਆ, ਪਰ ਚਾਰ ਘੰਟੇ ਬਾਅਦ ਹੀ ਉਸ ਨੂੰ ਸਸਪੈਨਸ਼ਨ ਦਾ ਹੁਕਮ ਮਿਲ ਗਿਆ। ਉਨ੍ਹਾਂ ਕਿਹਾ ਕਿ ਜਮਹੂਰੀਅਤ ਵਿੱਚ ਨਿੱਜੀ ਆਜ਼ਾਦੀ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਤੋਂ ਦੁਖੀ ਹੋ ਕੇ ਮੈਂ ਜ਼ਮੀਨੀ ਪੱਧਰ ‘ਤੇ ਨਿਆਂ ਦੀ ਲੜਾਈ ਖਤਮ ਕਰਨ ਦਾ ਫੈਸਲਾ ਕੀਤਾ ਹ...
ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ  ਵਿਧਾਇਕ ਬਲਦੇਵ ਸਿੰਘ ਨੇ ਮੱਲ੍ਹਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।  ਜੈਤੋ , 7 ਅਗਸਤ ( ਗੁਰਤੇਜ ਸਿੰਘ ਖਾਲਸਾ )- ਹਲਕਾ ਜੈਤੋ ਤੋਂ ਵਿਧਾਇਕ ਮਾ. ਬਲਦੇਵ ਸਿੰਘ  ਨੇ ਪਿੰਡ ਮੱਲ੍ਹਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦਾ ਸਬੰਧਿਤ ਮਹਿਕਮੇ ਦੇ ਅਧਿਕਾਰੀਆਂ ਤੋਂ ਮੌਕੇ 'ਤੇ ਹੱਲ ਵੀ ਕਰਵਾਇਆ । ਇਸ ਤੋਂ ਬਾਅਦ ਸਿਲਾਈ ਸੈਂਟਰ ਵਾਲੀਆਂ ਲੜਕੀਆਂ ਨੂੰ ਸਰਟੀਫਿਕੇਟ ਵੀ ਤਕਸੀਮ ਕੀਤੇ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੇ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਨੂੰ ਹੱਥ ਵਿਚ ਫੜ੍ਹ ਕੇ ਸਹੁੰ ਲਈ ਸੀ ਕਿ ਪੰਜਾਬ ਵਿਚੋਂ ਨਸ਼ਾ, ਰੇਤ ਮਾਫ਼ੀਆ, ਸ਼ਰਾਬ ਮਾਫ਼ੀਆਂ 4 ਹਫ਼ਤਿਆਂ ਵਿਚ ਖ਼ਤਮ ਕਰ ਦਿੱਤਾ ਜਾਵੇਗਾ।  ਕਿਸਾਨਾਂ ਦਾ ਕਰਜਾ ਮੁਆਫ ਕਰ ਦਿੱਤਾ ਜਾਵੇਗਾ ਪਰੰਤੂ ਪੰਜਾਬ ਸਰਕਾਰ ਵੱਲੋਂ ਨਾ ਕਰਜਾ ਮੁਆਫ ਹੋਣਾ, ਕੋਈ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਾ ਕੋਈ ਵੱਡਾ ਦੋਸ਼ੀ ਨਹੀਂ ਫੜਿਆ ਗਿਆ ਸਗੋਂ ਨਸ਼ਾ ਖਾਣ ਵਾਲਿਆਂ 'ਤੇ ਪੁਲਿਸ ਵੱਲੋਂ ਪਰਚੇ ਦਰਜ ਕਰਕੇ ਖਾਨਾ-ਪੂਰਤੀ ਕਰਕੇ ਆਪਣੀ ਪਿੱਠ ਥਪਥਪਾ ਰਹੇ ਹਨ । ਵਿਧਾਇਕ ਨੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਵੱਲੋਂ ਵੋਟਾਂ ਸਮੇਂ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਿਕ 2500 ਰੁਪਏ ਪੈਨਸ਼ਨ ਅਤੇ ਕਣਕ ਦੇ ਨਾਲ ਦਾਲ, ਖੰਡ ਤੇ ਪੱਤੀ ਵੀ ਦਿੱਤੀ ਜਾਵੇ ...