Skip to main content

Posts

Showing posts from July 24, 2017
ਵਿਧਾਇਕ ਬਲਦੇਵ ਸਿੰਘ ਸੁਖਪਾਲ ਖਹਿਰਾ ਸਮੁੱਚੀ ਲੀਡਰਸ਼ਿਪ ਸਮੇਤ 27 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਣਗੇ ਨਤਮਸਤਕ-ਵਿਧਾਇਕ ਬਲਦੇਵ ਸਿੰਘ ਜੈਤੋ , 24 ਜੁਲਾਈ (ਗੁਰਤੇਜ ਸਿੰਘ ਖਾਲਸਾ)-ਆਮ ਆਦਮੀ ਪਾਰਟੀ ਦੇ ਸਿਰਕੱਢ ਆਗੂ ਸੁਖਪਾਲ ਸਿੰਘ ਖਹਿਰਾ ਵਿਰੋਧੀ ਧਿਰ ਦੇ ਨੇਤਾ ਬਣਨ ਤੋਂ ਬਾਅਦ 27 ਜੁਲਾਈ ਨੂੰ ਸਮੁੱਚੀ ਲੀਡਰਸ਼ਿਪ ਸਮੇਤ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆ ਰਹੇ ਹਨ।  ਇਹ ਜਾਣਕਾਰੀ ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਮਾ ਬਲਦੇਵ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।   ਵਿਧਾਇਕ ਮਾ ਬਲਦੇਵ ਸਿੰਘ ਨੇ ਕਿਹਾ ਕਿ ਸੁਖਪਾਲ ਖਹਿਰਾ ਦੇ ਵਿਰੋਧੀ ਧਿਰ ਦਾ ਆਗੂ ਬਣਨ ਨਾਲ ਪੂਰੇ ਪੰਜਾਬ ਵਿਚ ਖ਼ੁਸ਼ੀ ਦੀ ਲਹਿਰ ਹੈ।  ਉਨ੍ਹਾਂ ਕਿਹਾ ਕਿ ਸ.ਖਹਿਰਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਧਾਨ ਸਭਾ ਵਿਚ ਇਕ ਜੁਝਾਰੂ ਵਿਰੋਧੀ ਧਿਰ ਦੇ ਤੌਰ 'ਤੇ ਪੇਸ਼ ਆਵੇਗੀ । ਵਿਧਾਇਕ ਨੇ ਕਿਹਾ ਕਿ ਸਮੂਹ ਪੰਜਾਬੀਆਂ ਨੇ ਸ: ਖਹਿਰਾ ਦੇ ਵਿਰੋਧੀ ਧਿਰ ਦਾ ਨੇਤਾ ਬਣਨ ਸਵਾਗਤ ਕੀਤਾ ਹੈ ਤੇ ਆਮ ਆਦਮੀ ਪਾਰਟੀ ਵਿਧਾਨ ਸਭਾ ਵਿਚ ਸੁਖਪਾਲ ਖਹਿਰਾ ਅਤੇ ਜਨਤਾ ਦੀ ਕਚਹਿਰੀ ਵਿਚ ਭਗਵੰਤ ਮਾਨ ਦੀ ਅਗਵਾਈ ਵਿਚ ਕੈਪਟਨ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਮਜ਼ਬੂਰ ਕਰੇਗੀ।  ਅਖ਼ੀਰ ਵਿਧਾਇਕ ਮਾ ਬਲਦੇਵ ਸਿੰਘ ਨੇ ਹਲਕੇ ਦੇ ਸਮੂਹ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ 27 ਜੁਲਾ...