ਕੈਪਟਨ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ 'ਚ ਬੁਰੀ ਤਰ੍ਹਾਂ ਫ਼ੇਲ੍ਹ ਹੋਏ-ਮਾ ਬਲਦੇਵ ਸਿੰਘ ਜੈਤੋ , 24 ਅਗਸਤ (ਗੁਰਤੇਜ ਸਿੰਘ ਖਾਲਸਾ ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਜੋ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ, ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ, ਜਦੋਂ ਕਿ ਕਾਂਗਰਸ ਦੀ ਸਰਕਾਰ ਬਣੀ ਨੂੰ 6 ਮਹੀਨੇ ਦਾ ਸਮਾਂ ਹੋ ਚੁੱਕਾ ਹੈ । ਇਨ੍ਹਾਂ ਲਫ਼ਜ਼ਾਂ ਦਾ ਪ੍ਰਗਟਾਵਾ ਵਿਧਾਇਕ ਮਾ ਬਲਦੇਵ ਸਿੰਘ ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਦੌਰਾਨ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਵਿੱਚ ਜਿੱਥੇ ਭਾਰੀ ਵਾਧਾ ਹੋਇਆ ਹੈ। ਉੱਥੇ ਮੁੱਖ ਮੰਤਰੀ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਵਿੱਚ ਵੀ ਬੁਰੀ ਤਰ੍ਹਾਂ ਫ਼ੇਲ੍ਹ ਹੋਏ ਹਨ । ਇਸ ਮੌਕੇ ਹੋਰਨਾਂ ਤੋਂ ਇਲਾਵਾ ਧਰਮਜੀਤ ਸਿੰਘ ਰਾਮੇਆਣਾ, ਗੁਰਤੇਜ ਸਿੰਘ ਖਾਲਸਾ, ਡਾ: ਹਰਪਾਲ ਸਿੰਘ ਡੇਲਿਆਂ ਵਾਲੀ, ਮਨਿੰਦਰਜੀਤ ਸਿੱਧੂ, ਤੀਰਥ ਰਾਜ ਗਰਗ, ਬਲਵਿੰਦਰ ਸਿੰਘ,ਦਵਿੰਦਰ ਸਿੰਘ ਖਾਲਸਾ ਕੋਠੇ ਦਿਹਾਤੀ, ਲਛਮਣ ਸਿੰਘ ਬਿਸ਼ਨੰਦੀ, ਬਲਰਾਜ ਸਿੰਘ ਬਿਸ਼ਨੰਦੀ ਆਦਿ ਮੌਜੂਦ ਸਨ।