Skip to main content

Posts

Showing posts from October 11, 2017
ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਬੰਦ  ਜੈਤੋ, 10 ਅਕਤੂਬਰ (ਗੁਰਤੇਜ ਸਿੰਘ ਖਾਲਸਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਜਨਮ ਦੇ ਤਪ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਬਾਅਦ ਦੁਪਹਿਰ ਅਰਦਾਸ ਉਪਰੰਤ ਬੰਦ ਕਰ ਦਿੱਤੇ ਗਏ | ਸਵੇਰੇ 10.30 ਵਜੇ ਸ਼ੁਰੂ ਹੋਏ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਕੰਵਰਪਾਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਇਸ ਉਪਰੰਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਮਿਲਾਪ ਸਿੰਘ ਵਲੋਂ ਅਰਦਾਸ ਕੀਤੀ ਗਈ ਤੇ ਹੁਕਮਨਾਮੇ ਤੋਂ ਬਾਅਦ ਪੰਜ ਪਿਆਰਿਆਂ ਦੀ ਅਗਵਾਈ ਤੇ ਦੇਸ਼-ਵਿਦੇਸ਼ ਦੀ ਸੰਗਤ ਦੀ ਹਾਜ਼ਰੀ 'ਚ ਫ਼ੌਜੀ ਬੈਂਡ ਦੀਆਂ ਗੁਰਬਾਣੀ ਵਾਲੀਆਂ ਧੁਨਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦਾ ਸੁਖ-ਆਸਨ ਕਰਕੇ ਬੜੇ ਹੀ ਉਤਸ਼ਾਹ ਨਾਲ ਸੱਚਖੰਡ ਤੱਕ ਲਿਜਾਇਆ ਗਿਆ | ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਜਨਕ ਸਿੰਘ ਤੇ ਉੱਪ-ਪ੍ਰਧਾਨ ਨਰਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਵਾਰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸਾਲ 2013 'ਚ ਆਈ ਭਿਆਨਕ ਆਫ਼ਤ ਤੋਂ ਬਾਅਦ ਜ਼ਿਆਦਾ ਸੁਖਾਲੀ ਰਹੀ | ਇਸ ਸਾਲ 2.50 ਲੱਖ ਤੋਂ ਜ਼ਿਆਦਾ ਸੰਗਤ ਨੇ ਗੁਰੂ ਘਰ ਦੇ ਦਰਸ਼ਨ ਕਰਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਉਨ੍ਹਾਂ ਦੱਸਿਆ ਕਿ ਯਾਤਰਾ ਨੂੰ ਸਫਲ ਬਣਾਉਣ 'ਚ ਉੱਤਰਾਖੰਡ ਸਰਕਾਰ ਤੇ ਪੂਰੇ ਪ੍ਰਸ਼ਾਸਨ ਦਾ ਵਿਸ਼ੇਸ਼ ...